ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ 11 ਦਸੰਬਰ ਨੂੰ ਕਿਸਾਨਾਂ ਦੀ ਹਮਾਇਤ ‘ਚ ਜਾਣਗੀਆਂ ਦਿੱਲੀ

0
121

ਗੁਰੂਹਰਸਹਾਏ, 10 ਦਸੰਬਰ (TLT News)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ‘ਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਭਲਕੇ ਭਾਵ ਕਿ 11 ਦਸੰਬਰ ਨੂੰ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਦਿੱਲੀ ਜਾਣਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਗੁਰੂਹਰਸਹਾਏ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ‘ਚ ਜਾਣ ਲਈ ਪੂਰੀਆਂ ਤਿਆਰੀਆਂ ਕਰ ਲਈਆ ਗਈਆਂ ਹਨ। ਆਗੂਆਂ ਨੇ ਕੇਂਦਰ ਸਰਕਾਰ ਦੇ ਬੇਹੱਦ ਅੜੀਅਲ ਵਤੀਰੇ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸੰਘਰਸ਼ ਦਾ ਪੂਰਾ ਸਾਥ ਦੇਣ।