ਡਾਕਟਰ ਹਰਵਿੰਦਰ ਸਿੰਘ ਕਾਹਲੋਂ ਬਣੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ

0
51

ਬਟਾਲਾ/ਪਠਾਨਕੋਟ, 10 ਦਸੰਬਰ (TLT News)- ਅੱਜ ਮਾਣਯੋਗ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਤ੍ਰਿਪਤ ਰਾਜਿੰਦਰ ਬਾਜਵਾ ਦੀ ਮਿਹਰਬਾਨੀ ਸਦਕਾ 30 ਸਤੰਬਰ ਤੋਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀ ਆਸਾਮੀ ਅਤੇ ਵਿਭਾਗ ਦੇ ਕਾਬਲ ਅਫ਼ਸਰ ਡਾਕਟਰ ਹਰਵਿੰਦਰ ਸਿੰਘ ਕਾਹਲੋਂ ਨੂੰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।ਡਾਇਰੈਕਟਰ ਕਾਹਲੋਂ ਦੀ ਨਿਯੁਕਤੀ ‘ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਅਤੇ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਮਾਣਯੋਗ ਮੰਤਰੀ ਦਾ ਧੰਨਵਾਦ ਕੀਤਾ ਅਤੇ ਨਵ ਨਿਯੁਕਤ ਡਾਇਰੈਕਟਰ ਡਾ. ਕਾਹਲੋਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਆਗੂਆਂ ਨੇ ਆਸ ਪ੍ਰਗਟਾਈ ਕਿ ਸੇਵਾ ਮੁਕਤ ਹੋਏ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਮੁਕਤੀ ਦੇ ਜੀ. ਪੀ. ਐਫ. , ਗਰੈਚੁਟੀ ਵਰਗੇ ਲਾਭ ਜਲਦੀ ਮਿਲਣਗੇ।