ਕੋਰੋਨਾ ਨੂੰ ਲੈਕੇ ਸਰਕਾਰ ਸਖਤ, ਨਾਈਟ ਕਰਫਿਊ ਦਾ ਐਲਾਨ, ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ

0
119

ਨਵੀਂ ਦਿੱਲੀ (TLT News) ਦੁਨੀਆਂ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਦੇ ਇਨਫੈਕਟਡ ਮਰੀਜ਼ਾਂ ਦੀ ਸੰਖਿਆਂ ‘ਚ ਰੋਜ਼ਾਨਾ ਇਜ਼ਾਫਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਫਰਾਂਸ ‘ਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਨੂੰ ਦੇਖਦਿਆਂ ਫਰਾਂਸ ‘ਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਫਰਾਂਸ ‘ਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ। ਹਰ ਰੋਜ਼ ਕੋਰੋਨਾ ਵਾਇਰਸ ਦੇ ਨਵੇਂ ਇਨਫੈਕਟਡ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਇਸ ਨੂੰ ਦੇਖਦਿਆਂ ਫਰਾਂਸ ਸਰਕਾਰ ਸਖਤ ਕਦਮ ਚੁੱਕਣ ਜਾ ਰਹੀ ਹੈ। ਉੱਥੇ ਹੀ ਹੁਣ ਫਰਾਂਸ ‘ਚ ਨਾਈਟ ਕਰਫਿਊ ਲਾਇਆ ਗਿਆ ਹੈ। 15 ਦਸੰਬਰ ਤੋਂ ਰਾਤ ਦਾ ਕਰਫਿਊ ਲਾਗੂ ਹੋ ਜਾਵੇਗਾ।

 ਹਾਲਾਂਕਿ ਫਰਾਂਸ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ‘ਚ ਗਿਰਾਵਟ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਫਰਾਂਸ ਸਰਕਾਰ ਕੋਰੋਨਾ ਨੂੰ ਲੈਕੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤਣਾ ਚਾਹੁੰਦੀ।

ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ‘ਚ ਫਰਾਂਸ ਪੰਜਵੇਂ ਨੰਬਰ ‘ਤੇ ਹੈ। ਫਰਾਂਸ ‘ਚ ਹੁਣ ਤਕ 23 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ। ਉੱਥੇ ਹੀ ਫਰਾਂਸ ‘ਚ ਕੋਰੋਨਾ ਦੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਫਰਾਂਸ ‘ਚ ਹੁਣ ਤਕ 56 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।