ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਸੰਗਰੂਰ ਤੋਂ ਵਕੀਲਾਂ ਦਾ ਕਾਫ਼ਲਾ ਦਿੱਲੀ ਰਵਾਨਾ

0
116

ਸੰਗਰੂਰ, 14 ਦਸੰਬਰ (TLT News)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਦਾ ਕਾਫ਼ਲਾ ਅੱਜ ਦਿੱਲੀ ਵਿਖੇ ਕਿਸਾਨ ਅੰਦੋਲਨ ‘ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ। ਇਸ ਮੌਕੇ ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਬਾਰ ਦੇ ਪ੍ਰਧਾਨ ਗਗਨਦੋ ਸਿੰਘ ਸੀਬੀਆ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਵਕੀਲ ਭਾਈਚਾਰਾ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹਾ ਹੈ।