ਵਿਧਾਇਕ ਬੇਰੀ ਤੇ ਮੇਅਰ ਰਾਜਾ ਸਮੇਤ ਚੇਅਰਮੈਨ ਮਨਦੀਪ ਜੱਸਲ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

0
112

ਜਲੰਧਰ ਛਾਉਣੀ, (ਰਮੇਸ਼ ਗਾਬਾ)ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 10 ਵਿਖੇ ਸਥਿਤ ਤਰੁਣ ਇੰਨਕਲੈਵ ਵਿਖੇ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ ਤੇ ਫਾਇਰ ਬਿ੍ਗੇਡ ਵਿਭਾਗ ਦੇ ਚੇਅਰਮੈਨ ਕਮ ਕੌਾਸਲਰ ਮਨਦੀਪ ਜੱਸਲ ਵਲੋਂ ਉਦਘਾਟਨ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦੇ ਹੋਏ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਨੇ ਕੇਂਦਰੀ ਹਲਕੇ ਦੇ ਲੋਕਾਂ ਨਾਲ ਵਿਕਾਸ ਸਬੰਧੀ ਜੋ ਵੀ ਵਾਅਦੇ ਕੀਤੇ ਸਨ, ਉਹ ਹਰ ਹੀਲੇ ਪੂਰੇ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਰੁਣ ਇੰਨਕਲੈਵ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਪੱਕੀਆਂ ਕਰਨ ਦਾ ਕੰਮ ਅੱਜ ਤੋਂ ਆਰੰਭ ਕਰ ਦਿੱਤਾ ਗਿਆ ਹੈ, ਜੋ ਕਿ ਇੱਥੇ ਦੇ ਲੋਕਾਂ ਦੀ ਬਹੁਤ ਹੀ ਪੁਰਾਣੀ ਮੰਗ ਸੀ | ਇਸ ਦੌਰਾਨ ਚੇਅਰਮੈਨ ਕੰਮ ਕੌਾਸਲਰ ਮਨਦੀਪ ਜੱਸਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ ਤੇ ਤਰੁਣ ਇੰਨਕਲੈਵ ਦੇ ਲੋਕਾਂ ਦੀ ਸਮੱਸਿਆ ਸਬੰਧੀ ਉਨ੍ਹਾਂ ਵਲੋਂ ਵਿਧਾਇਕ ਰਜਿੰਦਰ ਬੇਰੀ ਨੂੰ ਜਾਣੂ ਕਰਵਾਇਆ ਗਿਆ ਸੀ, ਜਿੰਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਇੱਥੇ ਦੇ ਵਸਨੀਕਾਂ ਦੀ ਸਮੱਸਿਆ ਦਾ ਹੱਲ੍ਹ ਕਰਦੇ ਹੋਏ ਅੱਜ 35 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਚੇਅਰਮੈਨ ਮਨਦੀਪ ਜੱਸਲ ਨੇ ਕਿਹਾ ਕਿ ਜਲਦ ਹੀ ਇਸ ਇਲਾਕੇ ‘ਚ ਐਲ.ਈ.ਡੀ. ਲਾਈਟਾਂ ਲਾਉਣ ਦਾ ਕੰਮ ਵੀ ਆਰੰਭ ਕਰ ਦਿੱਤਾ ਜਾਵੇਗਾ | ਇਸ ਦੌਰਾਨ ਚੇਅਰਮੈਨ ਮਨਦੀਪ ਜੱਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ |