ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

0
86

ਫ਼ਾਜ਼ਿਲਕਾ, 18 ਦਸੰਬਰ (TLT News)- ਪਾਕਿਸਤਾਨ ਤੋਂ ਭਾਰਤ ਦੇ ਅੰਦਰ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਨਸ਼ਾ ਤਸਕਰ ਨੂੰ ਫ਼ਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਖ਼ਬਰ ਦੀ ਇਤਲਾਹ ‘ਤੇ ਮਨਜੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਹਬੀਬ ਵਾਲਾ ਢਾਣੀ ਥਾਣਾ ਸਦਰ ਫ਼ਿਰੋਜ਼ਪੁਰ ਤੋਂ 6 ਕਿਲੋ, 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਰੱਖੀ ਗਈ ਸੀ। ਜਾਣਕਾਰੀ ਮੁਤਾਬਕ ਨਸ਼ਾ ਤਸਕਰ ਮਨਜੀਤ ਸਿੰਘ ਨੇ ਵਟ੍ਹਸਐਪ ਰਾਹੀਂ ਪਾਕਿਸਤਾਨ ਨਸ਼ਾ ਤਸਕਰਾਂ ਕੋਲੋਂ ਹੈਰੋਇਨ ਦੀ ਖੇਪ ਨੂੰ ਮੰਗਵਾਇਆ ਸੀ।ਪੁਲਿਸ ਨੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਬਾਰੇ ਵਾਲਾ ਮੋੜ ‘ਤੇ ਨਾਕਾਬੰਦੀ ਕਰਕੇ ਉਕਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਅਤੇ ਇਸ ਦੀ ਨਿਸ਼ਾਨਦੇਹੀ ‘ਤੇ ਕੌਮਾਂਤਰੀ ਸਰਹੱਦ ‘ਤੇ ਬੀ. ਐਸ. ਐਫ. ਦੀ ਚੌਕੀ ਕਾਮਲ ਬਲੇਲ ਦੇ ਇਲਾਕੇ ਵਿਚ ਬੀ. ਐਸ. ਐਫ਼. ਦੇ ਸਹਿਯੋਗ ਨਾਲ ਮਿਲ ਕੇ ਇਸ ਨਸ਼ੇ ਦੀ ਖੇਪ ਨੂੰ ਬਰਾਮਦ ਕੀਤਾ।ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਥਾਣਾ ਅਮੀਰ ਖ਼ਾਸ ਵਿਚ ਮਾਮਲਾ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ‘ਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।