ਚੰਡੀਗੜ੍ਹ (TLT News) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਾ ਨੂੰ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਕਾਫੀ ਖਰਾਬ ਦੱਸੀ ਜਾ ਰਹੀ ਹੈ। ਫਿਲਹਾਲ ਡੈਕਟਰਾਂ ਵੱਲੋਂ ਜਾਂਚ ਜਾਰੀ ਹੈ। ਟੈਸਟ ਰਿਪੋਰਟਾਂ ਆਉਣ ਮਗਰੋਂ ਹੀ ਸਥਿਤੀ ਸਾਫ ਹੋ ਪਾਏਗੀ।
ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਲਿਆਂਦਾ ਗਿਆ ਹੈ। ਬਾਦਲ ਦੀ ਉਮਰ 93 ਸਾਲ ਹੈ। ਉਨ੍ਹਾਂ ਨੂੰ ਪੇਟ ਸਕੈਨ ਲਈ ਪੀਜੀਆਈ ਲਿਆਂਦਾ ਗਿਆ ਹੈ।ਉਨ੍ਹਾਂ ਦੇ ਸਿਹਤ ਸਬੰਧੀ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਬਾਅਅਦ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਜਾਂ ਛੁੱਟੀ ਦੇਣ ਬਾਰੇ ਫ਼ੈਸਲਾ ਲਿਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਇਕਲੌਤੇ ਨੇਤਾ ਹਨ ਜੋ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪਦਮ ਵਿਭੂਸ਼ਣ ਸਨਮਾਨ ਵਾਪਸ ਕੀਤਾ ਹੈ। ਉਹ ਇਸ ਫੈਸਲੇ ਲਈ ਸੁਰਖੀਆਂ ਵਿਚ ਵੀ ਸੀ। ਬਾਦਲ ਐਮਰਜੈਂਸੀ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਜੇਲ ਵੀ ਗਏ ਸੀ।