24 ਘੰਟਿਆਂ ਦੌਰਾਨ ਅਮਰੀਕਾ ਵਿੱਚ ਸਾਹਮਣੇ ਆਏ ਕੋਰੋਨਾ ਦੇ 4 ਲੱਖ ਤੋਂ ਵੱਧ ਨਵੇਂ ਮਾਮਲੇ

0
297

ਵਾਸ਼ਿੰਗਟਨ TLT/ ਬੇਸ਼ੱਕ ਅਮਰੀਕਾ ਵਿਚ ਕੋਰੋਨਾ ਦਾ ਟੀਕਾਕਰਨ ਸ਼ੁਰੂ ਹੋ ਹੀ ਚੁੱਕਿਆ ਹੈ ਪਰ ਹਾਲੇ ਵੀ ਕੋਰੋਨਾ ਆਪਣੀ ਪੂਰੀ ਮਾਰ ਕਰ ਰਿਹਾ ਹੈ। ਦੱਸਣਯੋਗ ਹੈ ਕਿ ਅਮਰੀਕਾ ’ਚ ਕੋਰੋਨਾ ਨਾਲ ਹੁਣ ਤਕ 3 ਲੱਖ 15 ਹਜ਼ਾਰ 600 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਚਾਰ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਅਤੇ 2500 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।ਯੂਐੱਸ ਸੈਂਟਰ ਫਾਰ ਡਿਸੀਜ਼ ਕੰਟੋਰਲ ਐਂਡ ਪਿ੍ਰਵੈਂਸ਼ਨ ਨੇ ਆਪਣੇ ਨਵੀਨਤਮ ਅਪਡੇਟ ’ਚ ਅਮਰੀਕਾ ’ਚ ਬੀਤੇ 24 ਘੰਟੇ ਦੇ ਸਮੇਂ ’ਚ ਚਾਰ ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਵਾਇਰਸ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਬੀਤੇ ਕਲ ਦੇ ਅੰਕੜਿਆਂ ਮੁਤਾਬਕ ਅਮਰੀਕਾ ਦੇ ਸਾਰੇ ਸੂਬਿਆਂ ’ਚ ਸ਼ੁੱਕਰਵਾਰ ਨੂੰ ਕੁੱਲ 4 ਲੱਖ 3 ਹਜ਼ਾਰ 359 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ ਅਮਰੀਕਾ ’ਚ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ 11 ਦਸੰਬਰ ਨੂੰ ਸਾਹਮਣੇ ਆਏ ਸੀ। 11 ਦਸੰਬਰ ਨੂੰ ਅਮਰੀਕਾ ’ਚ 2 ਲੱਖ 44 ਹਜ਼ਾਰ ਮਾਮਲੇ ਸਾਹਮਣੇ ਆਏ ਸੀ। ਸੀਡੀਸੀ ਨੇ ਆਪਣੇ ਅਪਡੇਟ ’ਚ ਕਿਹਾ ਕਿ ਅਮਰੀਕਾ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ 2,756 ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾ ਵਾਇਰਸ ਟੈ੍ਰਕਿੰਗ ਪ੍ਰਾਜੈਕਟ ਮੁਤਾਬਕ ਮੌਜੂਦਾ ਸਮੇਂ ’ਚ ਪੂਰੇ ਅਮਰੀਕਾ ’ਚ ਕੋਰੋਨਾ ਵਾਇਰਸ ਨਾਲ ਪੀੜਤ 1 ਲੱਖ 14 ਹਜ਼ਾਰ 750 ਲੋਕ ਹਸਪਤਾਲਾਂ ’ਚ ਭਰਤੀ ਹਨ। ਦੁਨੀਆ ਭਰ ’ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ ’ਚ ਸਾਹਮਣੇ ਆਏ ਹਨ। ਇੱਥੇ ਹੁਣ ਤਕ 1.76 ਕਰੋੜ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ।