ਸਰਾਏ ਅਮਾਨਤ ਖ਼ਾਂ, 22 ਦਸੰਬਰ (TLT News)- ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖ਼ਾਨ ਅਧੀਨ ਆਉਂਦੇ ਪਿੰਡ ਗਹਿਰੀ ਦੇ ਅੱਡੇ ‘ਤੇ ਤੇਜ਼ ਰਫ਼ਤਾਰ ਕਾਰ ਦੀ ਇਕ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਭੈਣੀ ਰਾਜਪੂਤਾਂ ਥਾਣਾ ਘਰਿੰਡਾ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੀ ਡਿਊਟੀ ਤੋਂ ਵਾਪਸ ਪਿੰਡ ਆ ਰਿਹਾ ਸੀ। ਇਸੇ ਦੌਰਾਨ ਰਸਤੇ ‘ਚ ਉਸ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ। ਏ. ਐਸ. ਆਈ. ਨਰਿੰਦਰ ਸਿੰਘ ਸਿੰਘ ਮੁਤਾਬਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।