ਤਪਾ ‘ਚ ਆੜ੍ਹਤੀਆ ਐਸੋਸੀਏਸ਼ਨ ਨੇ ਦੁਕਾਨਾਂ ਬੰਦ ਕਰਕੇ ਪ੍ਰਗਟਾਇਆ ਰੋਸ

0
198

ਤਪਾ ਮੰਡੀ 22 ਦਸੰਬਰ (TLT News)- ਆੜ੍ਹਤੀਆ ਐਸੋਸੀਏਸ਼ਨ ਦੇ ਸੱਦੇ ‘ਤੇ ਸ਼ਹਿਰ ਦੀ ਆੜ੍ਹਤੀਆ ਐਸੋਸੀਏਸ਼ਨ ਨੇ ਆਮਦਨ ਕਰ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ‘ਚ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ।ਰੋਸ ਪ੍ਰਗਟ ਕਰਦਿਆਂ ਐਸੋਸੀਏਸ਼ਨ ਦੇ ਸਮੁੱਚੇ ਅਹੁਦੇਦਾਰਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰ ਵਿਭਾਗ ਵਲੋਂ ਆੜ੍ਹਤੀਆਂ ‘ਤੇ ਕੀਤੀ ਜਾ ਰਹੀ ਛਾਪੇਮਾਰੀ ਅਤਿ ਨਿੰਦਣਯੋਗ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆੜ੍ਹਤੀਆਂ ਵਲੋਂ ਚਾਰ ਦਿਨ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।