ਕੰਟੇਨਰ ਨਾਲ ਟੱਕਰ ਕਾਰਨ ਕਾਰ ਨੂੰ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਪੰਜ ਲੋਕਾਂ ਦੀ ਮੌਤ

0
75

ਲਖਨਊ, 22 ਦਸੰਬਰ (TLT News) ਉੱਤਰ ਪ੍ਰਦੇਸ਼ ਦੇ ਆਗਰਾ ‘ਚ ਅੱਜ ਸਵੇਰੇ ਵਾਪਰੇ ਇਕ ਰੂਹ ਕੰਬਾਊ ਸੜਕ ਹਾਦਸੇ ‘ਚ ਪੰਜ ਲੋਕਾਂ ਦੀ ਜਿੰਦਾ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਥੋਂ ਦੇ ਯਮੁਨਾ ਐਕਸਪ੍ਰੈੱਸਵੇ ‘ਤੇ ਇਕ ਕਾਰ ਕੰਟੇਨਰ ਨਾਲ ਟਕਰਾਅ ਗਈ, ਜਿਸ ਤੋਂ ਬਾਅਦ ਕਾਰ ‘ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਾਰ ਸਵਾਰ ਪੰਜ ਵਿਅਕਤੀਆਂ ਦੀ ਜਿੰਦਾ ਝੁਲਸਣ ਕਾਰਨ ਮੌਤ ਹੋ ਗਈ। ਟੱਕਰ ਤੋਂ ਬਾਅਦ ਕੰਟੇਨਰ ‘ਚ ਵੀ ਅੱਗ ਲੱਗ ਗਈ। ਉੱਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।