ਸਿੱਧੂ ਦਾ ਮੋਦੀ ‘ਤੇ ਨਿਸ਼ਾਨਾ, ਕਿਹਾ- ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ

0
74

ਚੰਡੀਗੜ੍ਹ, 23 ਦਸੰਬਰ (TLT News) ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਇਕ ਵਾਰ ਫਿਰ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ”ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ।”