ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਸਲਫਾਸ ਖਾ ਕੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

0
126

ਧਾਰੀਵਾਲ, 23 ਦਸੰਬਰ (TLT News)- ਧਾਰੀਵਾਲ ਸ਼ਹਿਰ ਵਾਸੀ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮਰਨ ਤੋਂ ਪਹਿਲਾਂ ਪਰਿਵਾਰ ਵਲੋਂ ਇਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ, ਜਿਸ ‘ਚ ਉਨ੍ਹਾਂ ਨੇ ਲੋਕਾਂ ਨਾਲ ਪੈਸੇ ਦੇ ਲੈਣ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁੱਝ ਲੋਕਾਂ ਨੂੰ ਠਹਰਾਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।