ਇਥੋਪੀਆ ‘ਚ ਬੰਦੂਕਧਾਰੀਆਂ ਨੇ 100 ਤੋਂ ਵੱਧ ਲੋਕਾਂ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

0
37

ਅਦੀਸ ਅਬਾਬਾ, 24 ਦਸੰਬਰ (TLT News) ਪੂਰਬੀ ਅਫ਼ਰੀਕੀ ਦੇਸ਼ ਇਥੋਪੀਆ ਦੇ ਪੱਛਮੀ ਬੇਨਗੀਸ਼ਗੁਲ-ਗੁਮੁਜ ਸੂਬੇ ‘ਚ ਕੁਝ ਅਣਪਛਾਤੇ ਬੰਦੂਕਧਾਰੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਉਕਤ ਸੂਬੇ ਦੇ ਬੇਕੁਜੀ ਕੀਬੇਲੇ, ਬੁਲੇਨ ਵੀਰੇਡਾ ਅਤੇ ਮੇਟੇਕਲ ਖੇਤਰਾਂ ਦੇ ਰਿਹਾਇਸ਼ੀ ਇਲਾਕਿਆਂ ‘ਚ ਬੁੱਧਵਾਰ ਨੂੰ ਹਮਲਾਵਰਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਲੋਕ ਆਪਣੇ ਘਰਾਂ ‘ਚ ਸੌਂ ਰਹੇ ਸਨ। ਇਕ ਸਥਾਨਕ ਮੀਡੀਆ ਰਿਪੋਰਟ ਨੇ ਘਟਨਾ ਨੂੰ ਅੱਖੀਂ ਦੇਖਣ ਵਾਲੇ ਲੋਕਾਂ ਦੇ ਹਵਾਲੇ ਨਾਲ ਦੱਸਿਆ ਕਿ ਲੋਕਾਂ ਦੀਆਂ ਹੱਤਿਆਵਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਘਰਾਂ ਨੂੰ ਲੁੱਟਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਇਥੋਪੀਆ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਹਮਲੇ ਦੀ ਪੁਸ਼ਟੀ ਕਰਦਿਆਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ।