ਪ੍ਰਿਯੰਕਾ ਗਾਂਧੀ ਸਣੇ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦੀ ਕੈਪਟਨ ਵਲੋਂ ਨਿਖੇਧੀ

0
87

ਚੰਡੀਗੜ੍ਹ, 24 ਦਸੰਬਰ-TLT/ ਖੇਤੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਕਾਂਗਰਸੀ ਨੇਤਾਵਾਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ, ”ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਿਯੰਕਾ ਗਾਂਧੀ ਜੀ ਦੀ ਪ੍ਰਧਾਨਗੀ ਅਧੀਨ ਸ਼ਾਂਤਮਈ ਤਰੀਕੇ ਨਾਲ ਮਾਣਯੋਗ ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕਰਨ ਜਾ ਰਹੇ ਕਾਂਗਰਸ, ਕਾਂਗਰਸ ਕੰਮਕਾਜੀ ਕਮੇਟੀ ਦੇ ਮੈਂਬਰਾਂ ਅਤੇ ਸੰਸਦਾਂ ਮੈਂਬਰਾਂ ਦੀ ਗ੍ਰਿਫ਼ਤਾਰੀ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਕੀ ਇਕ ਲੋਕਤੰਤਰ ਦੇਸ਼ ‘ਚ ਰਾਸ਼ਟਰਪਤੀ ਜੀ ਨੂੰ ਆਪਣੀ ਗੱਲ ਕਹਿਣਾ, ਆਪਣੇ ਵਿਚਾਰ ਪੇਸ਼ ਕਰਨਾ ਜੁਰਮ ਹੈ?”