ਕਿਸਾਨਾਂ ਨੇ ਘੇਰਿਆ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਘਰ, ਪੁਲਿਸ ਨੇ ਕੀਤਾ ਪ੍ਰਦਰਸ਼ਨਕਾਰੀਆਂ ‘ਤੇ ਹਲਕਾ ਲਾਠੀਚਾਰਜ

0
206

ਜਲੰਧਰ TLT/ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਪਿੰਡਾਂ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਉਪਰ ਪੁਲਿਸ ਨੇ ਉਸ ਵੇਲੇ ਲਾਠੀਚਾਰਜ ਕਰ ਦਿੱਤਾ ਜਦੋਂ ਉਹ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸ਼ਾਸਤਰੀ ਮਾਰਕੀਟ ਸਥਿਤ ਰਿਹਾਇਸ਼ ਦਾ ਘੇਰਾਓ ਕਰਨ ਲਈ ਪੁੱਜੇ ਹੋਏ ਸਨ। ਕਿਸਾਨਾਂ ਵੱਲੋਂ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਬਾਰੇ ਪਤਾ ਲੱਗਾ ਤਾਂ ਬੈਰੀਕੇਡ ਲਾ ਕੇ ਰਸਤਾ ਬੰਦ ਕਰ ਦਿੱਤਾ ਗਿਆ ਪਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਜ਼ਦੂਰਾਂ ਨੇ ਸਾਰੀਆਂ ਰੋਕਾਂ ਹਟਾ ਦਿੱਤੀਆਂ। ਇਸ ਧੱਕਾ-ਮੁੱਕੀ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਪਰ ਹਲਕਾ ਲਾਠੀਚਾਰਜ ਕੀਤਾ ਪਰ ਕਿਸਾਨ ਤੇ ਮਜ਼ਦੂਰ ਭਾਜਪਾ ਆਗੂ ਦੇ ਘਰ ਬਾਹਰ ਪੁੱਜ ਗਏ ਅਤੇ ਧਰਨਾ ਲਾ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਬੀਕੇਯੂ ਰਾਜੇਵਾਲ ਦੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਭਾਜਪਾ ਆਗੂਆਂ ਦਾ ਇਸੇ ਤਰ੍ਹਾਂ ਹੀ ਘੇਰਾਓ ਜਾਰੀ ਰਹੇਗਾ।

ਇਸ ਧੱਕਾ-ਮੁੱਕੀ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਪਰ ਹਲਕਾ ਲਾਠੀਚਾਰਜ ਕੀਤਾ ਪਰ ਕਿਸਾਨ ਤੇ ਮਜ਼ਦੂਰ ਭਾਜਪਾ ਆਗੂ ਦੇ ਘਰ ਬਾਹਰ ਪੁੱਜ ਗਏ ਅਤੇ ਧਰਨਾ ਲਾ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਬੀਕੇਯੂ ਰਾਜੇਵਾਲ ਦੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਭਾਜਪਾ ਆਗੂਆਂ ਦਾ ਇਸੇ ਤਰ੍ਹਾਂ ਹੀ ਘੇਰਾਓ ਜਾਰੀ ਰਹੇਗਾ।