ਕੋਰੋਨਾ ਦੇ ਨਵੇਂ ਰੂਪ ਦਾ ਅਸਰ : ਭਾਰਤ ਸਰਕਾਰ ਨੇ 7 ਜਨਵਰੀ ਤੱਕ ਵਧਾਈ ਬ੍ਰਿਟੇਨ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ‘ਤੇ ਲੱਗੀ ਰੋਕ

0
111

ਨਵੀਂ ਦਿੱਲੀ, 30 ਦਸੰਬਰ (TLT News) ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਵਜ੍ਹਾ ਕਾਰਨ ਕੇਂਦਰ ਸਰਕਾਰ ਨੇ ਬ੍ਰਿਟੇਨ ਤੋਂ ਆਉਣ-ਜਾਣ ਵਾਲੀਆਂ ਹਵਾਈ ਉਡਾਣਾਂ ‘ਤੇ ਲੱਗੀ ਪਾਬੰਦੀ ਨੂੰ 7 ਜਨਵਰੀ ਤੱਕ ਵਧਾ ਦਿੱਤਾ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਯੂ. ਕੇ. ਦੀਆਂ ਉਡਾਣਾਂ ‘ਤੇ 31 ਦਸੰਬਰ ਤੱਕ ਪਾਬੰਦੀ ਲਗਾਈ ਗਈ ਸੀ।