ਤਲਵੰਡੀ ਸਾਬੋ, 2 ਜਨਵਰੀ (TLT)- ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।