ਕਿਸਾਨਾਂ ਦੇ ਹੱਕ ‘ਚ ਪੰਜਾਬ ਦੇ ਸੰਸਦ ਮੈਂਬਰਾਂ ਵਲੋਂ ਲਾਏ ਧਰਨੇ ਨੂੰ ਕੁਮਾਰੀ ਸ਼ੈਲਜਾ ਨੇ ਦਿੱਤਾ ਸਮਰਥਨ

0
123

ਨਵੀਂ ਦਿੱਲੀ, 4 ਜਨਵਰੀ (TLT)- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕ ਭਾਜਪਾ ਦਾ ਅੰਤ ਨੇੜੇ ਲੈ ਆਏ ਹਨ। ਨਾਲ ਹੀ ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲੜਾਈ ਬੇਰੁਜ਼ਗਾਰੀ, ਮਹਿੰਗਾਈ ਨਾਲ ਲਾਉਣੀ ਚਾਹੀਦੀ ਸੀ ਪਰ ਉਨ੍ਹਾਂ ਨੇ ਲੜਾਈ ਲਾ ਲਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚੀਨ ਨੂੰ ਅੱਖ ਦਿਖਾਉਣ ਦੀ ਬਜਾਏ ਦੇਸ਼ ਦੇ ਕਿਸਾਨਾਂ ਨੂੰ ਹੀ ਅੱਖ ਦਿਖਾ ਰਹੇ ਹਨ।