ਡਾ. ਓਬਰਾਏ ਦੇ ਯਤਨਾਂ ਸਕਦਾ ਵਤਨ ਪਹੁੰਚੀ 22 ਸਾਲਾ ਲੜਕੀ ਦੀ ਮ੍ਰਿਤਕ ਦੇਹ

0
189

ਰਾਜਾਸਾਂਸੀ, 5 ਜਨਵਰੀ (TLT)- ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਜਲੰਧਰ ਸ਼ਹਿਰ ਨਾਲ ਸਬੰਧਿਤ 22 ਸਾਲਾ ਮੀਨੂੰ ਪੁੱਤਰੀ ਮੰਗੇਸ਼ ਕੁਮਾਰ ਦੀ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੀਨੂੰ ਇੱਕ ਮਹੀਨਾ ਪਹਿਲਾਂ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਵਿਖੇ ਮਿਹਨਤ-ਮਜ਼ਦੂਰੀ ਕਰਨ ਲਈ ਪਹੁੰਚੀ ਸੀ ਕਿ ਕੁਝ ਦਿਨ ਬਾਅਦ ਹੀ ਉਸ ਦੀ ਬਿਮਾਰ ਹੋਣ ਉਪਰੰਤ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਸੀ ਕਿ ਪੰਜਾਬ ਨਾਲ ਸਬੰਧਿਤ ਇਕ ਲੜਕੀ ਦੀ ਦੁਬਈ ਅੰਦਰ ਮੌਤ ਹੋ ਗਈ ਹੈ ਪਰ ਉਸ ਦੇ ਵਾਰਸਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਉਨ੍ਹਾਂ ਦੱਸਿਆ ਕਿ ਇਸ ਲੜਕੀ ਬਾਰੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਉਨ੍ਹਾਂ ਨੇ ਟਰੱਸਟ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਰਾਹੀਂ ਪੁਲਿਸ ਦੀ ਮਦਦ ਨਾਲ ਜਲੰਧਰ ਰਹਿੰਦੀ ਉਸ ਦੀ ਇਕੱਲੀ ਵਿਧਵਾ ਮਾਂ ਨਾਲ ਸੰਪਰਕ ਕਰ ਕੇ ਉਸ ਨੂੰ ਮੀਨੂੰ ਦੀ ਮੌਤ ਤੋਂ ਜਾਣੂ ਕਰਵਾਇਆ।