ਥਾਣਾ ਜੁਲਕਾਂ ਦੀ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 1500 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਣੇ ਇਕ ਕਾਬੂ

0
91

ਦੇਵੀਗੜ੍ਹ (ਪਟਿਆਲਾ), 5 ਜਨਵਰੀ (TLT)- ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਐਸ. ਪੀ. ਸਿਟੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੀ. ਐਸ. ਪੀ. ਦਿਹਾਤੀ ਅਜੈਪਾਲ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਨਾਕੇ ਦੌਰਾਨ ਵੱਡੀ ਮਾਤਰਾ ‘ਚ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਪਾਰਟੀ ਨਾਲ ਛੰਨਾ ਮੋੜ ਦੇਵੀਗੜ੍ਹ ਵਿਖੇ ਨਾਕਾ ਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਮਹਿੰਦਰਾ ਗੱਡੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ‘ਚੋਂ 125 ਪੇਟੀਆਂ ਹਰਿਆਣਾ ਮਾਰਕਾ ਸ਼ਰਾਬઠਬਰਾਮਦ ਹੋਈਆਂ, ਜੋ ਕਿ 1500 ਬੋਤਲਾਂ ਹਨ। ਉਨ੍ਹਾਂ ਦੱਸਿਆ ਕਿ ਗੱਡੀ ਦੇ ਡਰਾਈਵਰ ਨੇ ਆਪਣਾ ਨਾਮ ਗਗਨਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਸਮਰਾਲਾ ਦੱਸਿਆ ਹੈ। ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਿਅਕਤੀ ‘ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਉਸ ਦਾ ਰਿਮਾਂਡ ਲਿਆ ਜਾਵੇਗਾ।