ਦਿੱਲੀ ਕਿਸਾਨ ਮੋਰਚੇ ਤੋਂ ਵਾਪਸੀ ਵੇਲੇ ਬਠਿੰਡਾ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਮੌਤ

0
109

ਬਠਿੰਡਾ TLT/  ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਦੀ ਦਿੱਲੀ ਸੰਘਰਸ਼ ‘ਚੋਂ ਪਰਤਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਸੰਘਰਸ਼ ਚ ਡਟਿਆ ਹੋਇਆ ਸੀ ਅਤੇ ਹੁਣ ਵਾਪਸ ਆਪਣੇ ਘਰ ਆ ਰਿਹਾ ਸੀ ਪਰ ਰਸਤੇ ‘ਚ ਉਸ ਦੀ ਮੌਤ ਹੋ ਗਈ।ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸੈਕਟਰੀ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਨੌਜਵਾਨ ਕਿਸਾਨ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਸੰਘਰਸ਼ ਵਿਚ ਆਇਆ ਹੋਇਆ ਸੀ ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਵਾਪਸ ਪਰਤਦਿਆਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹੁਣ ਤਕ ਕਿਸਾਨੀ ਸੰਘਰਸ਼ ਦੌਰਾਨ 60 ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਅਜੇ ਤਕ ਵੀ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਦੱਸ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ ਮਾਫ਼ ਕਰੇ। ਕਿਸਾਨੀ ਸੰਘਰਸ਼ ਦੌਰਾਨ ਦਿੱਲੀ ‘ਚ ਹੁਣ ਤਕ ਬਠਿੰਡਾ ਜ਼ਿਲ੍ਹੇ ਦੇ ਪੰਜ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।