ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ

0
41

ਲਖਨਊ, 8 ਜਨਵਰੀ (TLT) ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਜ਼ਹਿਰੀਲੀ ਸ਼ਰਾਬ ਕਾਰਨ 7 ਲੋਕਾਂ ਦੀ ਹਾਲਤ ਵਿਗੜ ਗਈ, ਜਿਨ੍ਹਾਂ ਨੂੰ ਵੱਖੋ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਾਇਆ ਗਿਆ ਹੈ। ਉੱਧਰ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਬੁਲੰਦਸ਼ਹਿਰ ਦੇ ਐਸ. ਐਸ. ਪੀ. ਸੰਤੋਸ਼ ਕੁਮਾਰ ਨੇ ਦੱਸਿਆ ਕਿ ਲਾਪਰਵਾਹੀ ਦੇ ਦੋਸ਼ ‘ਚ ਥਾਣਾ ਇੰਚਾਰਜ ਦੀਕਸ਼ਿਤ ਕੁਮਾਰ ਤਿਆਗੀ ਸਣੇ ਤਿੰਨ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁੱਖ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।