ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲੁਧਿਆਣਾ ‘ਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

0
109

ਲੁਧਿਆਣਾ, 9 ਜਨਵਰੀ (TLT News)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੀ ਅਗਵਾਈ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਗੁਰਦੀਪ ਸਿੰਘ ਗੋਸ਼ਾ ਕਰ ਰਹੇ ਹਨ। ਇਸ ਦੌਰਾਨ ਇੱਥੇ ਵਰਕਰਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਨੂੰ ਵੇਖਦਿਆਂ ਪੁਲਿਸ ਵਲੋਂ ਸੁਰੱਖਿਆ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।