ਪਠਾਨਕੋਟ ‘ਚ ਯੂਥ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਕੈਪਟਨ ਦੇ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

0
83

ਪਠਾਨਕੋਟ, 9 ਜਨਵਰੀ (TLT News)- ਜ਼ਿਲ੍ਹਾ ਯੂਥ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਅਗਵਾਈ ‘ਚ ਪਠਾਨਕੋਟ ਦੇ ਸਲਾਰੀਆ ਚੌਕ ਵਿਖੇ ਵੱਡੀ ਗਿਣਤੀ ‘ਚ ਨੌਜਵਾਨਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸ਼੍ਰੀ ਬਰਾੜ ਅਤੇ ਹੋਰ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਗਏ ਹਨ, ਜੋ ਕਿ ਕੈਪਟਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅੜੀਅਲ ਰਵੱਈਏ ‘ਤੇ ਕਾਇਮ ਹੋ ਕੇ ਜਿਹੜੇ ਕਾਲੇ ਖੇਤੀ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਕਿਸਾਨ ਜਥੇਬੰਦੀਆਂ ਅਤੇ ਸਮੂਹ ਦੇਸ਼ ਵਾਸੀਆਂ ਦੇ ‘ਚ ਕੇਂਦਰ ਸਰਕਾਰ ਦੇ ਪ੍ਰਤੀ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਧੱਕਾ ਕਰਨਾ ਬੰਦ ਕਰਨ ਅਤੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਸ਼ਖ਼ਸੀਅਤਾਂ ਨਾਲ ਧੱਕਾ ਨਾ ਕੀਤਾ ਜਾਵੇ।