ਬਰਨਾਲਾ/ਰੂੜੇਕੇ ਕਲਾਂ, 11 ਜਨਵਰੀ (TLT)- ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ (45) ਪੁੱਤਰ ਕੇਹਰ ਸਿੰਘ ਵਲੋਂ ਦਿੱਲੀ ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਿਰਮਲ ਸਿੰਘ ਭਾਕਿਯੂ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਖ਼ੁਦਕੁਸੀ ਕਰ ਲਈ। ਮਿ੍ਰਤਕ ਕਿਸਾਨ ਦੇ ਸੁਪਤਨੀ ਸਮੇਤ ਦੋ ਬੱਚੇ ਲੜਕਾ ਅਤੇ ਲੜਕੀ ਹਨ। ਭਕਿਯੂ ਇਕਾਈ ਧੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮਿ੍ਰਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।
Latest article
ਪੰਜਾਬ ਭਰ ‘ਚੋਂ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਲਾ ਕੇ ਟਰੈਕਟਰਾਂ ‘ਤੇ ਕਿਸਾਨ ਕਰ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (TLT)- ਪੰਜਾਬ ਦੀਆਂ ਸੜਕਾਂ 'ਤੇ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਨਾਲ ਸ਼ਿੰਗਾਰੇ ਟਰੈਕਟਰ-ਟਰਾਲੀਆਂ ਵਿਖਾਈ ਦੇ ਰਹੇ ਹਨ।...
ਲਗਾਤਾਰ ਵੱਧ ਰਹਿਆਂ ਟਰੰਪ ਦੀਆਂ ਮੁਸ਼ਕਲਾਂ, 8 ਫਰਵਰੀ ਤੋਂ ਸੈਨੇਟ ਵਿਚ ਸ਼ੁਰੂ ਹੋਵੇਗਾ ਮਹਾਂਦੋਸ਼...
ਵਾਸ਼ਿੰਗਟਨ (TLT) ਡੈਮੋਕਰੇਟਿਕ ਪਾਰਟੀ ਦੇ ਨੇਤਾ ਚੱਕ ਸ਼ੂਮਰ ਨੇ ਸੈਨੇਟ ਵਿੱਚ ਐਲਾਨ ਕੀਤਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਮਹਾਦੋਸ਼...
ਗਣਤੰਤਰ ਦਿਵਸ ਪਰੇਡ ‘ਚ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ...
ਚੰਡੀਗੜ੍ਹ (TLT) 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਗਣਤੰਤਰ ਪਰੇਡ (Republic day Parade) 'ਚ ਇਸ ਵਾਰ ਪੰਜਾਬ ਦੀ...