19 ਜਨਵਰੀ ਨੂੰ ਨਹੀਂ ਹੋਵੇਗੀ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਸਰਕਾਰ ਨੇ ਕੀਤੀ ਰੱਦ

0
311

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।

19 ਜਨਵਰੀ ਨੂੰ ਨਹੀਂ ਹੋਵੇਗੀ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਸਰਕਾਰ ਨੇ ਕੀਤੀ ਰੱਦ

ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।