ਵੈੱਬ ਸੀਰੀਜ਼ ‘ਮਿਰਜ਼ਾਪੁਰ’ ਦੇ ਨਿਰਮਾਤਾਵਾਂ ਅਤੇ ਐਮਾਜ਼ੋਨ ਪ੍ਰਾਈਮ ਵੀਡੀਓ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

0
66

ਨਵੀਂ ਦਿੱਲੀ, 21 ਜਨਵਰੀ (TLT) ਸੁਪਰੀਮ ਕੋਰਟ ਨੇ ਵੈੱਬ ਸੀਰੀਜ਼ ‘ਮਿਰਜ਼ਾਪੁਰ’ ਵਿਰੁੱਧ ਦਾਇਰ ਇਕ ਜਨਹਿਤ ਪਟੀਸ਼ਨ (ਪੀ. ਆਈ. ਐਲ.) ‘ਤੇ ਸੁਣਵਾਈ ਕਰਦਿਆਂ ਅੱਜ ਓ. ਟੀ. ਟੀ. ਪਲੇਟਫ਼ਾਰਮ ਐਮਾਜ਼ੋਨ ਪ੍ਰਾਈਮ ਵੀਡੀਓ ਅਤੇ ਫ਼ਿਲਮ ਦੇ ਨਿਰਮਾਤਾਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਮਿਰਜ਼ਾਪੁਰ ਦੇ ਇਕ ਵਸਨੀਕ ਵਲੋਂ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ‘ਚ ਓ. ਟੀ. ਟੀ. ਪਲੇਟਫ਼ਾਰਮਾਂ ‘ਤੇ ਆ ਰਹੀਆਂ ਫ਼ਿਲਮਾਂ ਦੀ ਸਮਗਰੀ ‘ਤੇ ਨਿਯੰਤਰਣ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਐਸ. ਕੇ. ਕੁਮਾਰ ਨੇ ਆਪਣੀ ਅਰਜ਼ੀ ‘ਚ ਕਿਹਾ ਹੈ ਕਿ ਵੈੱਬ ਸੀਰੀਜ਼ ‘ਚ ਮਿਰਜ਼ਾਪੁਰ ਸ਼ਹਿਰ ਨੂੰ ਅੱਤਵਾਦੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਾਲਾ ਸ਼ਹਿਰ ਦਿਖਾਇਆ ਗਿਆ ਹੈ। ਇਹ ਜ਼ਿਲ੍ਹੇ ਅਤੇ ਉੱਤਰ ਪ੍ਰਦੇਸ਼ ਦੇ ਅਕਸ ਨੂੰ ਖ਼ਰਾਬ ਕਰਦਾ ਹੈ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਮਾਮਲੇ ‘ਤੇ ਨੋਟਿਸ ਜਾਰੀ ਕੀਤਾ ਹੈ।