ਭਜਨ ਸਮਰਾਟ ਨਰਿੰਦਰ ਚੰਚਲ ਨਹੀਂ ਰਹੇ, ਭਗਤਾਂ ‘ਚ ਸੋਗ ਦੀ ਲਹਿਰ

0
82

ਜਲੰਧਰ TLT/ ਭਜਨ ਸਮਰਾਟ ਨਰਿੰਦਰ ਚੰਚਲ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਸਨ। ਇਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਿਆ।ਜ਼ਿਕਰਯੋਗ ਹੈ ਕਿ ਉਹ ਧਾਰਮਕ ਜਗਤ ਦੇ ਮੰਨੇ ਪ੍ਰਮੰਨੇ ਚਿਹਰੇ ਸਨ। ਉਨ੍ਹਾਂ ਨੇ ਅਨੇਕਾਂ ਭੇਟਾ ਗਾਈਆਂ ਹਨ, ਜਿਸ ਕਾਰਨ ਉਹ ਕਾਫੀ ਜਾਣੇ ਪਛਾਣੇ ਚਿਹਰੇ ਸਨ। ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਚਹੇਤਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਨਰਿੰਦਰ ਚੰਚਲ ਇੱਕ ਭਾਰਤੀ ਗਾਇਕ ਹਨ ਜੋ ਆਪਣੀਆਂ ਪੰਜਾਬੀ ਭੇਟਾਂ ਲਈ ਜਾਣੇ ਜਾਂਦੇ ਹਨ। ਇਹਨਾਂ ਨੇ ਕਾਫੀ ਹਿੰਦੀ ਫਿਲਮਾਂ ਵਿੱਚ ਵੀ ਗਾਇਆ। ਬਾਲੀਵੁੱਡ ਵਿੱਚ ਇਹਨਾਂ ਸਭ ਤੋਂ ਪਹਿਲਾਂ ਫਿਲਮ ਬੌਬੀ ਵਿੱਚ “ਬੇਸ਼ੱਕ ਮੰਦਰ ਮਸਜਿਦ ਤੋੜੋ” ਗਾਇਆ ਜੋ ਉਸ ਵੇਲੇ ਬਹੁਤ ਮਸ਼ਹੂਰ ਹੋਇਆ। ਇਹਨਾਂ ਨੂੰ 1973 ਦਾ Filmfare Best Male Playback Award ਮਿਲਿਆ। ਚੰਚਲ ਨੇ ਇੱਕ ਪੁਸਤਕ “ਮਿਡਨਾਈਟ ਸਿੰਗਰ” (Midnight Singer) ਜਾਰੀ ਕੀਤੀ। ਇਸ ਵਿੱਚ ਇਹਨਾਂ ਆਪਣੇ ਹੁਣ ਤੱਕ ਦੇ ਸੰਗੀਤਕ ਸਫਰ, ਜਿੰਦਗੀ ਅਤੇ ਇਸ ਦੀਆਂ ਔਕੜਾਂ ਬਾਰੇ ਦੱਸਿਆ ਹੈ। ਨਾਲ ਹੀ ਆਪਣੇ ਸੁਪਨਿਆਂ ਅਤੇ ਟੀਚਿਆਂ ਦਾ ਵੀ ਜਿਕਰ ਕੀਤਾ ਹੈ।