ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਹੜਕੰਪ

0
64

ਬਠਿੰਡਾ (TLT) ਇੱਥੋਂ ਦੀ ਕੇਂਦਰੀ ਜੇਲ੍ਹ ਆਪਣੀ ਕਾਰਗੁਜ਼ਾਰੀ ਕਰਕੇ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੀ ਹੈ। ਤਾਜ਼ਾ ਘਟਨਾ ‘ਚ ਜੇਲ੍ਹ ਵਿੱਚ ਬੰਦ ਤਿੰਨ ਕੈਦੀ ਆਪਸ ਵਿੱਚ ਲੜ ਪਏ ਅਤੇ ਜ਼ਖ਼ਮੀ ਹਾਲਤ ਵਿਚ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ। ਸੂਚਨਾ ਮਿਲਦੇ ਹੀ ਕੈਦੀਆਂ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਕੈਦੀਆਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਾਏ।

ਪੁਲਿਸ ਮੁਲਾਜ਼ਮਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇਰਾਦਾ ਕਤਲ ਦੇ ਮਾਮਲੇ ਵਿਚ ਤਿੰਨ ਕੈਦੀ ਆਪਸ ਵਿੱਚ ਭਿੜ ਗਏ ਅਤੇ ਇਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ।

ਹਾਲਾਂਕਿ ਜਦੋਂ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਮਾਮਲੇ ਦੀ ਸੱਚਾਈ ਪੁੱਛਣੀ ਚਾਹੀ ਤਾਂ ਉਹ ਟਾਲਾ ਵੱਟਦੇ ਹੋਏ ਨਜ਼ਰ ਆਏ ਅਤੇ ਗੱਲ ਉੱਚ ਅਧਿਕਾਰੀਆਂ ‘ਤੇ ਛੱਡ ਦਿੱਤੀ।

ਦੂਜੇ ਪਾਸੇ ਸਿਵਲ ਹਸਪਤਾਲ ਪਹੁੰਚੇ ਇੱਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਨਾਲ ਪੁਲਿਸ ਮੁਲਾਜ਼ਮਾਂ ਵੱਲੋਂ ਕਈ ਵਾਰ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਹੈ ਅਤੇ ਇਹ ਮਾਮਲਾ ਕੈਦੀਆਂ ਦੀ ਲੜਾਈ ਦਾ ਨਹੀਂ ਬਲਕਿ ਪੁਲਿਸ ਮੁਲਾਜ਼ਮਾਂ ਦੀ ਗੁੰਡਾਗਰਦੀ ਦਾ ਹੈ।