ਨਵੀਂ ਦਿੱਲੀ, 25 ਜਨਵਰੀ (TLT) ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਜਾਰੀ ਵਿਵਾਦ ਵਿਚਾਲੇ ਅੱਜ ਦਿੱਲੀ ਹਾਈਕੋਰਟ ‘ਚ ਇਕ ਵਾਰ ਫਿਰ ਸੁਣਵਾਈ ਹੋਈ। ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਤੋਂ ਦਿੱਕਤ ਹੈ ਤਾਂ ਉਹ ਇਸ ਨੂੰ ਡਾਊਨਲੋਡ ਨਾ ਕਰਨ। ਅਦਾਲਤ ਨੇ ਕਿਹਾ ਕਿ ਇਸ ਨੂੰ ਡਾਊਨਲੋਡ ਕਰਨਾ ਲਾਜ਼ਮੀ ਨਹੀਂ ਹੈ, ਬਲਕਿ ਸਵੈਇੱਛਕ ਹੈ।