ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਵੇਗੀ ਸ਼ੁਰੂ

0
39

ਅਜਨਾਲਾ, 30 ਜਨਵਰੀ (Tlt)- 14 ਫਰਵਰੀ ਨੂੰ ਪੰਜਾਬ ਅੰਦਰ ਹੋ ਰਹੀਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਇਹ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ 3 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ। 4 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 5 ਫਰਵਰੀ ਨੂੰ ਚੋਣ ਨਾ ਲੜਨ ਵਾਲੇ ਵਿਅਕਤੀ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਅਤੇ ਉਸੇ ਦਿਨ ਹੀ ਚੋਣ ਨਿਸ਼ਾਨ ਅਲਾਟ ਹੋਣਗੇ।