ਕਿਸਾਨਾਂ ਦੇ ਹੱਕ ‘ਚ ਗਵਰਨਰ ਦਾ ਸਟੈਂਡ, ਅੰਨ੍ਹਦਾਤੇ ਦਾ ਅਪਮਾਨ ਨਾ ਕੀਤਾ ਜਾਵੇ

0
157

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਦਰਮਿਆਨ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਅਪਮਾਨ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਕਟ ਨੂੰ ਹੱਲਕਰਨ ਲਈ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ।

ਪੱਛਮੀ ਉੱਤਰ ਪ੍ਰਦੇਸ਼ ਦੇ ਜਾਟ ਲੀਡਰ ਰਹੇ ਮਲਿਕ ਨੇ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ‘ਚ ਯੂਪੀ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਆਬਾਦ ਤੋਂ ਬਾਹਰ ਕੱਢਣ ਦੇ ਯਤਨਾਂ ਨਾਲ ਹਾਲਾਤ ਖਰਾਬ ਹੋ ਗਏ। ਮਲਿਕ ਨੇ ਕਿਹਾ ਕਿ ਮੈਂ ਸੰਵਿਧਾਨਕ ਅਹੁਦੇ ‘ਤੇ ਬੈਠਾ ਵਿਅਕਤੀ ਹਾਂ। ਮੈਨੂੰ ਇਸ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ। ਮੈਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਮੁੱਦੇ ਨੂੰ ਗੱਲਬਾਤ ਜ਼ਰੀਏ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।

ਕਿਸਾਨਾਂ ਨੂੰ ਅਪਮਾਨਤ ਕਰਕੇ ਵਾਪਸ ਨਾ ਭੇਜਿਆ ਜਾਵੇ

ਮਲਿਕ ਨੇ ਕਿਹਾ ਕਿਸਾਨਾਂ ਨੂੰ ਅਪਮਾਨਿਤ ਕਰਕੇ ਵਾਪਸ ਨਹੀਂ ਭੇਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਅਪਮਾਨਿਤ ਨਹੀਂ ਕਰ ਸਕਦੇ ਤੇ ਉਨ੍ਹਾਂ ਵਿਰੋਧ ਨੂੰ ਵਿਰੋਧ ਪ੍ਰਦਰਸ਼ਨਾਂ ਨਾਲ ਵਾਪਸ ਨਹੀਂ ਭੇਜ ਸਕਦੇ। ਤਹਾਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦਾ ਬਹੁਤ ਸਮਰਥਨ ਹੈ। ਉਨ੍ਹਾਂ ਕੋਲ ਪਾਵਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿਆਲਤਾ ਦਿਖਾਉਣੀ ਚਾਹੀਦੀ ਹੈ ਤੇ ਮੁੱਦੇ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਚਰਚਾ ਕਰਨੀ ਚਾਹੀਦੀ ਹੈ।

ਮੁੱਦੇ ਨੂੰ ਗੱਲਬਾਤ ਨਾਲ ਹੱਲ ਕੀਤਾ ਜਾ ਸਕਦਾ

ਗਵਰਨਰ ਨੇ ਕਿਹਾ ਕਿ ਜੇਕਰ ਸਰਕਾਰ ਇਰਾਦੇ ਦਿਖਾਉਂਦੀ ਹੈ ਤਾਂ ਇਸ ਮੁੱਦੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਯੂਪੀ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੁਲਝਾਉਣ ਲਈ ਤਿਆਰ ਹੈ। ਕਿਸਾਨ ਤਿਆਰ ਹਨ। ਜੇਕਰ ਸਰਕਾਰ ਦੀ ਮਨਸ਼ਾ ਹੈ ਤਾਂ ਇਸ ਨੂੰ ਸੁਲਝਾਇਆ ਜਾ ਸਕਦਾ ਹੈ। ਸ਼ੁੱਕਰਵਾਰ ਤੋਂ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਪਿੰਡਾਂ ਦੇ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਰਾਸ਼ਨ ਤੇ ਪਾਣੀ ਦੀਆਂ ਬੋਤਲਾਂ ਦੇ ਨਾਲ ਗਾਜ਼ੀਪੁਰ ਬਾਰਡਰ ‘ਤੇ ਚੱਲ ਰਹੇ ਧਰਨੇ ‘ਤੇ ਪਹੁੰਚ ਰਹੇ ਹਨ।

ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਸਥਿਤੀ ਤੋਂ ਜਾਣੂ

ਮਲਿਕ ਨੇ ਕਿਹਾ, ‘ਮੈਨੂੰ ਜਨਤਕ ਤੌਰ ‘ਤੇ ਆਪਣੇ ਵਿਚਾਰ ਵਿਅਕਤ ਕਰਨ ‘ਚ ਦਿੱਕਤ ਹੈ ਪਰ ਮੈਂ ਆਪਣੇ ਵਿਚਾਰ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਤਕ ਪਹੁੰਚਾ ਚੁੱਕਿਆ ਹਾਂ। ਉਹ ਸਥਿਤੀ ਤੋਂ ਜਾਣੂ ਹਨ।’