ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਪੱਤਰਕਾਰ ਮਨਦੀਪ ਪੂਨੀਆ ਦੀ ਰਿਹਾਈ ਦੀ ਮੰਗ

0
59

ਪਠਾਨਕੋਟ, 1 ਫਰਵਰੀ (TLT)- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਧਰਨਿਆਂ ਦੀ ਲਗਾਤਾਰ ਕਵਰੇਜ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਅਤੇ ਹੋਰ ਪੱਤਰਕਾਰਾਂ ਵਿਰੁੱਧ ਦਿੱਲੀ ਪੁਲਿਸ ਵਲੋਂ ਝੂਠੇ ਕੇਸ ਬਣਾ ਕਿ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ। ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਸਿੰਘ ਬਾਸੀ, ਜਗਰਾਜ ਟੱਲੇਵਾਲ, ਮਨਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਸਿੱਧੂ, ਦਲਜੀਤ ਸਿੰਘ ਰਾਜਾਤਾਲ ਆਦਿ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਢਾਈ ਮਹੀਨੇ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨ ਦੀ ਲਗਾਤਾਰ ਕਵਰੇਜ ਕਰਕੇ ਸੱਚ ਲੋਕਾਂ ਤੱਕ ਪਹੁੰਚਾਉਣ ਵਾਲੇ ਬਹਾਦਰ ਪੱਤਰਕਾਰਾਂ ਦੀ ਆਵਾਜ਼ ਦਿੱਲੀ ਪੁਲਿਸ ਨੂੰ ਮੋਹਰਾ ਬਣਾ ਕੇ ਲਾਠੀ ਤੰਤਰ ਨਾਲ ਸਰਕਾਰ ਦਬਾਉਣਾ ਚਾਹੁੰਦੀ ਹੈ। ਐਸੋਸੀਏਸ਼ਨ ਦਿੱਲੀ ਪੁਲਿਸ ਦੇ ਇਸ ਕਾਰੇ ਦੀ ਪੁਰਜ਼ੋਰ ਨਿੰਦਿਆ ਕਰਦੀ ਹੈ ਅਤੇ ਪੱਤਰਕਾਰ ਮਨਦੀਪ ਪੂਨੀਆ ਸਮੇਤ ਸਭ ਪੱਤਰਕਾਰ ਭਰਾਵਾਂ ‘ਤੇ ਝੂਠੇ ਕੇਸ, ਜੋ ਦਿੱਲੀ ਪੁਲਿਸ ਨੇ ਕੀਤੇ ਹਨ, ਉਨ੍ਹਾਂ ਕੇਸਾਂ ਨੂੰ ਤੁਰੰਤ ਵਾਪਸ ਲੈ ਕੇ ਸਾਰੇ ਪੱਤਰਕਾਰ ਨੂੰ ਬਾਇੱਜ਼ਤ ਬਰੀ ਕਰਨ ਦੀ ਮੰਗ ਕਰਦੀ ਹੈ ਤਾਂ ਕਿ ਲੋਕਤੰਤਰ ਜਿੰਦਾ ਰਹਿ ਸਕੇ।