ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 135ਵੇਂ ਦਿਨ ਵੀ ਜਾਰੀ

0
25

6 ਫਰਵਰੀ (ਕੱਲ੍ਹ) ਦੇ ਤਿੰਨ ਘੰਟੇ ਚੱਕਾ ਜਾਮ ਦੀ ਪੂਰੀ ਤਿਆਰੀ -ਚੱਬਾ, ਬੰਡਾਲਾ
ਜੰਡਿਆਲਾ ਗੁਰੂ, 5 ਫਰਵਰੀ-(TLT) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 135ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਲੱਗੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੇ ਵਿਰੋੋੋਧ ਵਿੱਚ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।