ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ

0
35

ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ ‘ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ ‘ਤੇ ਧਰਨਾ-ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਮੁਤਾਬਕ ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰਾਂ ਅਤੇ ਇਸ ਦੇ ਨਾਲ ਲੱਗਦੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਨੂੰ ਅੱਜ 12 ਵਜੇ ਤੱਕ ਬੰਦ ਰੱਖਿਆ ਜਾਵੇਗਾ।