ਨੰਦੇੜ ਜ਼ਿਲ੍ਹੇ ਅੰਦਰ 11 ਦਿਨਾਂ ਦੇ ਸੰਪੂਰਨ ਲਾਕਡਾਊਨ ਲਾਉਣ ਦੇ ਆਦੇਸ਼

0
119

ਮਹਾਰਾਸ਼ਟਰ (TLT) ਮਹਾਰਾਸ਼ਟਰ ਵਿੱਚ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਨੰਦੇੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 11 ਦਿਨਾਂ ਦੇ ਸੰਪੂਰਨ ਲਾਕਡਾਊਨ ਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਨੰਦੇੜ ਦੇ ਜ਼ਿਲ੍ਹਾ ਕੁਲੈਕਟਰ ਡਾ.ਵਿਪਨ ਇਟਨਕਰ ਵੱਲੋਂ ਜਾਰੀ ਆਦੇਸ਼ਾਂ ਵਿੱਚ ਜ਼ਿਲ੍ਹੇ ਅੰਦਰ ਵਧਦੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ 24 ਮਾਰਚ ਰਾਤ 12 ਵਜੇ ਤੋਂ 4 ਅਪ੍ਰੈਲ 2021 ਰਾਤ 12 ਵਜੇ ਤੱਕ 11 ਦਿਨਾਂ ਦਾ ਸੰਪੂਰਨ ਲਾਕਡਾਊਨ ਲਾਉਂਦਿਆਂ ਨਿੱਜੀ ਵਾਹਨਾਂ ਦੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਾਈ ਗਈ ਹੈ ਜਦਕਿ ਐਂਬੂਲੈਂਸ, ਰਸੋਈ ਗੈਸ, ਕੋਰੀਅਰ ਵਾਹਨਾਂ ਸਮੇਤ ਸਰਕਾਰੀ ਤੇ ਵਿਸ਼ੇਸ਼ ਸੇਵਾ ਵਾਹਨਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਸਮਾਜਿਕ ਧਾਰਮਿਕ ਤੇ ਰਾਜਨੀਤਕ ਸਮਾਗਮਾਂ ‘ਤੇ ਪੂਰਨ ਤੌਰ ਤੇ’ ਪਾਬੰਦੀ ਦਾ ਐਲਾਨ ਕੀਤਾ ਗਿਆ ਹੈ।