ਕੋਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਨਜਰ ਆਏ ਸ਼ਿਸ਼ੂ ਮਾਡਲ ਸਕੂਲ

0
85

ਜਲੰਧਰ (TLT)  ਕੋਵਿਡ-19 ਨੂੰ ਲੈ ਕੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਸ਼ਿਸ਼ੂ ਮਾਡਲ ਸਕੂਲ ਨਜਰ ਆਏ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕੋਵਿਡ-19 ਨੂੰ ਲੈ ਕੇ ਸਕੂਲ ਤੇ ਕਾਲਜ 31 ਮਾਰਚ ਤੱਕ ਬੰਦ ਰੱਖਣ ਨੂੰ ਕਿਹਾ ਪਰ ਇਸਦੇ ਬਾਵਜੂਦ ਜਲੰਧਰ ‘ਚ ਸ਼ਿਸ਼ੂ ਮਾਡਲ ਸੀਨੀਅਰ ਸੈਕੰਡਰੀ ਸਕੂਲ ‘ਚ ਵਿਦਿਆਰਥੀਆਂ ਨੂੰ ਬੁਲਾ ਕੇ ਸਕੂਲ ਮੈਨੇਜਮੈਂਟ ਨੇ ਪੇਪਰ ਕਰਵਾਏ। ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਸਕੂਲ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।