ਟੈਕਸੀ ਚਾਲਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਪੈਦਲ ਮਾਰਚ ਕੀਤਾ

0
134

 ਲੁਧਿਆਣਾ,(TLT)- ਆਜ਼ਾਦ ਟੈਕਸੀ ਯੂਨੀਅਨ ਦੀ ਅਗਵਾਈ ਵਿਚ ਟੈਕਸੀ ਚਾਲਕਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਪੈਦਲ ਮਾਰਚ ਕੀਤਾ ਗਿਆ। ਟੈਕਸੀ ਚਾਲਕਾ ਨੇ ਪ੍ਧਾਨ ਸ਼ਰਨਜੀਤ ਸਿੰਘ ਕਲਸੀ ਦੀ ਅਗਵਾਈ ਵਿਚ ਸ਼ਹਿਰ ਵਿਚ ਪੈਦਲ ਮਾਰਚ ਕਰਕੇ ਸੜਕਾਂ ਰੋਕੀਆਂ। ਟੈਕਸੀ ਚਾਲਕਾਂ ਨੇ ਆਪਣੀਆਂ ਹੱਕੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।