ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸਰਕਾਰ ਦੀਆਂ ਖ਼ਾਲੀ ਪਈਆਂ ਪ੍ਰਮੁੱਖ ਥਾਵਾਂ ਦੀ ਵਰਤੋਂ ਲਈ ਸੁਚਾਰੂ ਪ੍ਰਬੰਧ ਕਰਨ ਦੀਆਂ ਹਦਾਇਤਾਂ

0
80

ਜਲੰਧਰ  (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਖਾਲੀ ਪਈਆਂ ਪ੍ਰਮੁੱਖ ਥਾਵਾਂ ਦੀ ਵਰਤੋਂ ਲਈ ਸੁਚੱਜੇ ਕੀਤੇ ਜਾਣ।
ਡਿਪਟੀ ਕਮਿਸ਼ਨਰ ਮੀਟਿੰਗ ਦੌਰਾਨ ਜਾਇਜ਼ਾ ਲੈਂਦਿਆਂ ਕਿਹਾ ਕਿ ਵੱਡੇ ਪੱਧਰ ’ਤੇ ਜਨਤਕ ਹਿਤੱਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾਂ ਥਾਵਾਂ ਦੀ ਵਰਤੋਂ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਥਾਵਾਂ ਦੀ ਵਰਤੋਂੋ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਹੋ ਸਕਣਗੀਆਂ ਉਥੇ ਹੀ ਸਰਕਾਰ ਦੇ ਮਾਲੀਏ ਵਿੱਚ ਵੀ ਵੱਡਾ ਵਾਧਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਪ੍ਰਮੁੱਖ ਥਾਵਾਂ ਜਿਨਾਂਵਿੱਚ ਪੁਰਾਣੀ ਅਦਾਲਤ ਜਲੰਧਰ ਸ਼ਹਿਰ ਅਤੇ ਸਬ ਡਵੀਜ਼ਨ ਮੈਜਿਸਟਰੇਟ ਸ਼ਾਹਕੋਟ ਦਾ ਪੁਰਾਣਾ ਦਫਤਰ ਸ਼ਾਮਿਲ ਹੈ ਨੂੰ ਲੋਕਾਂ ਦੀ ਭਲਾਈ ਲਈ ਵਿਕਸਿਤ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਦੋਵਾਂ ਥਾਵਾਂ ਨੂੰ ਵਿਕਸਿਤ ਕਰਕੇ ਆਮ ਜਨਤਾ ਦੀ ਭਲਾਈ ਲਈ ਵਰਤਣ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹਨਾਂ ਥਾਵਾਂ ਦੇ ਵਿਕਾਸ ਵਿੱਚ ਜੇ ਕੋਈ ਅਟਕਲਾਂ ਆ ਰਹੀਆਂ ਹਨ ਤਾਂ ਉਨਾਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੌਕਸ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਦੋਵਾਂ ਥਾਵਾਂ ਦੇ ਨਿਰਧਾਰਿਤ ਸਮੇਂ ਵਿੱਚ ਨਤੀਜੇ ਲਿਆਉਣ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਆਰੰਭੀ ਜਾ ਸਕੇ। ਸ੍ਰੀ ਥੋਰੀ ਨੇ ਕਿਹਾ ਕਿ ਉਹ ਖੁਦ ਇਨਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿਯਮਤ ਤੌਰ ’ਤੇ ਸਾਰੇ ਮਾਮਲੇ ਦਾ ਜਾਇਜ਼ਾ ਲੈਂਦੇ ਰਹਿਣਗੇ।