ਗਵਾਲੀਅਰ ’ਚ ਵਾਪਰਿਆ ਭਿਆਨਕ ਹਾਦਸਾ, 13 ਵਿਅਕਤੀਆਂ ਦੀ ਮੌਤ

0
118

ਗਵਾਲੀਅਰ (TLT) – ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਵਾਪਰੇ ਭਿਆਨਕ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 4 ਹੋਰ ਲੋਕ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ।