ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ, 30 ਅਪ੍ਰੈਲ ਤੋਂ ਬਾਅਦ ਬਦਲੀਆਂ ‘ਤੇ ਸੰਪੂਰਨ ਰੋਕ

0
74

ਚੰਡੀਗੜ੍ਹ (TLT)- ਪੰਜਾਬ ਸਰਕਾਰ ਵਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ ਡਵੀਜਨਾਂ ਦੇ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਉਪ ਮੰਡਲ ਅਫਸਰ (ਸਿਵਲ) ਸਮੇਤ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪੰਜਾਬ ਰਾਜ ਦੇ ਵਿਭਾਗਾਂ, ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦਾ ਸਮਾਂ ਮਿਤੀ 1-04-2021 ਤੋਂ ਮਿਤੀ 30-04-2021 ਤੱਕ ਹੋਵੇਗਾ। ਇਸ ਤੋਂ ਇਲਾਵਾ ਫ਼ਸਲ ਖਰੀਦ ਗਤੀਵਿਧੀਆਂ ਨਾਲ ਸਬੰਧ ਰੱਖਣ ਵਾਲੇ ਵਿਭਾਗਾਂ ਵਿਚ ਆਮ ਬਦਲੀਆਂ ਦਾ ਸਮਾਂ ਮਿਤੀ 24-03-2021 ਤੋਂ ਮਿਤੀ 15-04-2021 ਤੱਕ ਹੋਵੇਗਾ। ਕੋਵਿਡ19 ਦੀ ਸਥਿਤੀ ਦੇ ਮੱਦੇਨਜ਼ਰ ਪ੍ਰਬੰਧਕੀ ਵਿਭਾਗ ਯਕੀਨੀ ਬਣਾਉਣ ਕਿ ਆਮ ਬਦਲੀਆਂ ਦੀ ਗਿਣਤੀ ਘੱਟ ਤੋਂ ਘੱਟ ਰੱਖੀ ਜਾਵੇ। ਮਿਤੀ 30-04-2021 ਤੋਂ ਬਾਅਦ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ। ਇਹ ਪੱਤਰ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਹੋਇਆ ਹੈ।