ਪੰਜਾਬ ਦੇ ਮੁੱਖ ਮੰਤਰੀ ਨੇ 19905 ਅਧਿਆਪਕਾਂ ਦੇ ਟ੍ਰਾਂਸਫਰ ਪਾਲਿਸੀ – 2017 ਦੇ ਅਧੀਨ ਕੀਤੇ ਤਬਾਦਲੇ

0
64

ਚੰਡੀਗੜ੍ਹ (TLT)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕਾਂ ਦੇ ਤਬਾਦਲੇ ਦੀ ਨੀਤੀ -2017 ਦੇ ਅਨੁਸਾਰ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਸਕੂਲ ਅਧਿਆਪਕਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ 10,099 ਅਧਿਆਪਕਾਂ ਅਤੇ ਵਲੰਟੀਅਰਾਂ ਨੂੰ ਆਪਣੀ ਪਸੰਦ ਦੇ ਸਟੇਸ਼ਨ ‘ਤੇ ਪੂਰੀ ਤਰ੍ਹਾਂ ਮੈਰਿਟ ਦੇ ਅਧਾਰ ‘ਤੇ ਤਬਾਦਲੇ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਸਨ।