ਜਲੰਧਰ ‘ਚ 350 ਵਿਅਕਤੀ ਆਏ ਕੋਰੋਨਾ ਪਾਜ਼ੇਟਿਵ ਤੇ 11 ਮੌਤਾਂ, ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 26950

0
83

ਜਲੰਧਰ (TLT)  ਕੋਰੋਨਾ ਮਾਹਮਾਰੀ ਮਰੀਜ਼ਾਂ ਲਈ ਲਗਾਤਾਰ ਜਾਨਲੇਵਾ ਸਾਬਤ ਹੋ ਰਹੀ ਹੈ ਤੇ ਕੋਰੋਨਾ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੁੱਧਵਾਰ ਨੂੰ ਕੋਰੋਨਾ ਨੇ 11 ਜਾਨਾਂ ਲੈ ਲਈਆਂ ਤੇ 350 ਦੇ ਕਰੀਬ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਬਾਅਦ ਦੁਪਹਿਰ ਆਈਆਂ ਰਿਪੋਰਟਾਂ ‘ਚ 350 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਜਦੋਂਕਿ 11 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 26950 ਤੋਂ ਟੱਪ ਗਈ ਤੇ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 849 ਹੋ ਗਈ।