26 ਮਾਰਚ ਦੇ ਭਾਰਤ ਬੰਦ ਦੀਆਂ ਤਿਆਰੀਆ ਮੁਕੰਮਲ,ਰੇਲ ਤੇ ਸੜਕੀ ਆਵਾਜਾਈ ਹੋਵੇਗੀ ਬੰਦ

0
81

ਜਲੰਧਰ (TLT)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ 26 ਮਾਰਚ ਦੇ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਕਿਸਾਨਾਂ,ਮਜਦੂਰਾਂ, ਬੀਬੀਆਂ ਦਾ ਵਿਸ਼ਾਲ ਇਕੱਠ ਕਰਕੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਗਿਆ। ਮੀਟਿੰਗ ਵਿਚ ਉਚੇਚੇ ਤੌਰ ‘ਤੇ ਪਹੁੰਚੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ, ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਦੇਸ਼ ਪੱਧਰੀ ਭਾਰਤ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਪਿੰਡ ਪੱਧਰ ਉਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।