26 ਮਾਰਚ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇਗਾ – ਕਿਸਾਨ ਆਗੂ

0
48

ਟੋਲ ਪਲਾਜ਼ਾ ਨਿੱਝਰਪੁਰਾ (ਜੰਡਿਆਲਾ ਗੁਰੂ) ਵਿਖੇ ਚੱਲ ਰਿਹਾ ਧਰਨਾ 176ਵੇਂ ਦਿਨ ਵੀ ਜਾਰੀ
ਜੰਡਿਆਲਾ ਗੁਰੂ (TLT)- ਅੱਜ ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਚੱਲ ਰਿਹਾ ਧਰਨਾ 176 ਵੇ ਦਿਨ ਕਿਸਾਨ ਆਗੂ ਅੰਗਰੇਜ਼ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ ਤੇ ਗੁਰਸਾਹਿਬ ਸਿੰਘ ਚਾਟੀਵਿੰਡ ਦੀ ਪ੍ਰਧਾਨਗੀ ਹੇਠ ਜਾਰੀ ਹੈ। ਉਕਤ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ 26 ਮਾਰਚ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇਗਾ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ ਬਰਸੀ ਮਨਾਈ ਜਾਵੇਗੀ। ਇਸੇ ਤਹਿਤ ਅੱਜ ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਸਾਰੇ ਪਿੰਡਾਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਤੇ ਇਸ ਬੰਦ ਨੂੰ ਸਫਲ ਬਣਾਉਣ ਲਈ ਮੁਕੰਮਲ ਤਿਆਰੀਆਂ ਕੀਤੀਆਂ ਗਈਆਂ ਹਨ।