ਸੀ.ਆਰ.ਪੀ.ਐਫ ਦੇ ਜਵਾਨਾਂ ‘ਤੇ ਹਮਲਾ, 1 ਜਵਾਨ ਸ਼ਹੀਦ, 3 ਜ਼ਖ਼ਮੀ

0
52

ਸ੍ਰੀਨਗਰ (TLT) ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਲਵੀਪੋਰਾ ਖੇਤਰ ਵਿਚ ਅੱਤਵਾਦੀਆਂ ਨੇ ਸੀ.ਆਰ.ਪੀ.ਐਫ ਦੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਜਵਾਨਾਂ ‘ਤੇ ਫਾਇਰਿੰਗ ਕੀਤੀ ਜਿਸ ਵਿਚ 3 ਜਵਾਨ ਜ਼ਖ਼ਮੀ ਹੋ ਗਏ ਅਤੇ 1 ਜਵਾਨ ਸ਼ਹੀਦ ਹੋਇਆ ਹੈ | ਜ਼ਖ਼ਮੀ ਫੌਜੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।