ਹੁਸ਼ਿਆਰਪੁਰ ਜ਼ਿਲ੍ਹੇ ‘ਚ 208 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ

0
33

ਹੁਸ਼ਿਆਰਪੁਰ (TLT) – ਜ਼ਿਲ੍ਹੇ ‘ਚ 208 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 12449 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 482 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ 2874 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 208 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਕਤ ਤੋਂ ਇਲਾਵਾ ਬਾਹਰਲੇ ਜ਼ਿਲਿਆਂ ਨਾਲ ਸਬੰਧਿਤ 9 ਹੋਰ ਸੈਂਪਲ ਪਾਜ਼ੀਟਿਵ ਆਏ ਹਨ।