400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਸਦ ਮੈਂਬਰ ਔਜਲਾ ਨੇ ਸਮ੍ਰਿਤੀ ਇਰਾਨੀ ਨਾਲ ਕੀਤੀ ਮੁਲਾਕਾਤ

0
84

ਅੰਮ੍ਰਿਤਸਰ (TLT)- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨਾਲ ਮੁਲਾਕਾਤ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਆਫ਼ ਟੈਕਸਟਾਈਲ ਟੈਕਨਾਲੋਜੀ ਦੇ ਕਮਿਸ਼ਨਿੰਗ ਦਾ ਪ੍ਰਸਤਾਵ ਦਿੱਤਾ ਗਿਆ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਹੈਂਡੀਕਰਾਫਟ ਸਠਿਆਲਾ, ਬਾਬਾ ਬਕਾਲਾ ਨੂੰ 9ਵੇਂ ਗੁਰੂ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੌਕੇ ਸਮਰਪਿਤ ਕਰਨ ਦੀ ਗੱਲ ਕਹੀ।