ਦੁਰਗਿਆਣਾ ਮੰਦਿਰ ਦੇ ਸਰੋਵਰ ‘ਚ ਛਾਲ ਮਾਰ ਕੇ ਖੁਦਕੁਸ਼ੀ

0
67

ਅੰਮ੍ਰਿਤਸਰ (TLT) ਅੰਮ੍ਰਿਤਸਰ ਦੇ ਦੁਰਗਿਆਨਾ ਮੰਦਿਰ ਦੇ ਸਰੋਵਰ ਵਿੱਚ ਅੱਜ ਇੱਕ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 47 ਸਾਲਾ ਸੁਨੀਲ ਮਹਿਰਾ ਵਾਸੀ ਜਗਦੰਬੇ ਕਾਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ।

ਹਾਸਲ ਜਾਣਕਾਰੀ ਮੁਤਾਬਕ ਵਿੱਤੀ ਮੰਦਹਾਲੀ ਕਰਕੇ ਸੁਨੀਲ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਬੰਧਕਾਂ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪਰਿਵਾਰ ਤੇ ਮੰਦਰ ਕਮੇਟੀ ਦੇ ਬਿਆਨ ਕਲਮਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ।